ਭਾਜਪਾ ਸਰਕਾਰ ਲੋਕਾਂ ਨੂੰ ਵੰਡਣ ਤੇ ਫਾਸ਼ੀਵਾਦੀ ਰਾਹ ’ਤੇ ਪਈ: ਡੀ ਰਾਜਾ

You are currently viewing ਭਾਜਪਾ ਸਰਕਾਰ ਲੋਕਾਂ ਨੂੰ ਵੰਡਣ ਤੇ ਫਾਸ਼ੀਵਾਦੀ ਰਾਹ ’ਤੇ ਪਈ: ਡੀ ਰਾਜਾ

ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਨੇ 25ਵੀਂ ਪਾਰਟੀ ਕਾਂਗਰਸ ਦੇ ਪਹਿਲੇ ਦਿਨ ਮੁਹਾਲੀ ਦੇ ਫੇਜ਼-11 ਦੀ ਸਬਜ਼ੀ ਮੰਡੀ ਵਿੱਚ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਦੇਸ਼ ਭਰ ਤੋਂ ਆਏ 900 ਦੇ ਕਰੀਬ ਡੈਲੀਗੇਟਾਂ ਅਤੇ ਹਜ਼ਾਰਾਂ ਵਰਕਰਾਂ ਨੇ ਲਾਲ ਝੰਡੇ ਹੱਥਾਂ ਵਿਚ ਫੜ ਕੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਰੈਲੀ ਨੂੰ ਸੀ ਪੀ ਆਈ ਦੇ ਜਨਰਲ ਸਕੱਤਰ ਡੀ ਰਾਜਾ, ਪਾਰਟੀ ਦੀ ਕੌਮੀ ਸਕੱਤਰ ਅਮਰਜੀਤ ਕੌਰ, ਪੰਜਾਬ ਸੀ ਪੀ ਆਈ ਦੇ ਸਕੱਤਰ ਬੰਤ ਸਿੰਘ ਬਰਾੜ ਅਤੇ ਕੌਮੀ ਕੌਂਸਲ ਦੇ ਮੈਂਬਰ ਹਰਦੇਵ ਅਰਸ਼ੀ, ਜਗਰੂਪ ਸਿੰਘ, ਨਿਰਮਲ ਸਿੰਘ ਧਾਲੀਵਾਲ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ 25ਵਾਂ ਮਹਾਂ ਸੰਮੇਲਨ ਮੌਜੂਦਾ ਖਤਰਨਾਕ ਸਥਿਤੀ ਵਿੱਚ ਦੇਸ਼ ਦਾ ਭਵਿੱਖ ਨਿਖਾਰਨ ਲਈ ਰਾਹ ਉਲੀਕੇਗਾ।