ਰਾਜਾਂ ਦੇ ਚੋਣ ਅਧਿਕਾਰੀ 30 ਤੱਕ ਐੱਸ ਆਈ ਆਰ ਲਈ ਤਿਆਰ ਰਹਿਣ: ਚੋਣ ਕਮਿਸ਼ਨ

You are currently viewing ਰਾਜਾਂ ਦੇ ਚੋਣ ਅਧਿਕਾਰੀ 30 ਤੱਕ ਐੱਸ ਆਈ ਆਰ ਲਈ ਤਿਆਰ ਰਹਿਣ: ਚੋਣ ਕਮਿਸ਼ਨ

ਚੋਣ ਕਮਿਸ਼ਨ ਨੇ ਸੂਬਾਈ ਚੋਣ ਅਧਿਕਾਰੀਆਂ ਨੂੰ 30 ਸਤੰਬਰ ਤੱਕ ਐੱਸ ਆਈ ਆਰ ਲਈ ਤਿਆਰ ਰਹਿਣ ਲਈ ਕਿਹਾ ਹੈ। ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਤੋਂ ਇਕ ਗੱਲ ਸਾਫ਼ ਹੈ ਕਿ ਚੋਣ ਅਥਾਰਿਟੀ ਅਕਤੂਬਰ-ਨਵੰਬਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਦਾ ਅਮਲ ਸ਼ੁਰੂ ਕਰ ਸਕਦੀ ਹੈ।

ਅਧਿਕਾਰੀਆਂ ਅਨੁਸਾਰ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਥੇ ਰਾਜ ਦੇ ਮੁੱਖ ਚੋਣ ਅਧਿਕਾਰੀਆਂ (ਸੀ ਈ ਓ) ਦੀ ਇੱਕ ਕਾਨਫਰੰਸ ਵਿੱਚ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਅਗਲੇ 10 ਤੋਂ 15 ਦਿਨਾਂ ਵਿੱਚ ਵਿਸ਼ੇਸ਼ ਵਿਆਪਕ ਸੋਧ (ਐੱਸ ਆਈ ਆਰ) ਲਾਗੂ ਕਰਨ ਵਾਸਤੇ ਤਿਆਰ ਰਹਿਣ ਲਈ ਕਿਹਾ ਸੀ। ਪਰ ਵਧੇਰੇ ਸਪੱਸ਼ਟਤਾ ਲਈ 30 ਸਤੰਬਰ ਦੀ ਆਖਰੀ ਮਿਤੀ ਨਿਰਧਾਰਤ ਕੀਤੀ ਗਈ ਸੀ।