ਗੁਰਦੁਆਰਾ ਕਰਤਾਰਪੁਰ ਸਾਹਿਬ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਮੁੜ ਖੋਲ੍ਹਿਆ

You are currently viewing ਗੁਰਦੁਆਰਾ ਕਰਤਾਰਪੁਰ ਸਾਹਿਬ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਮੁੜ ਖੋਲ੍ਹਿਆ

ਪਾਕਿਸਤਾਨ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਹਾਲ ਹੀ ’ਚ ਹੜ੍ਹ ਕਾਰਨ ਪ੍ਰਭਾਵਿਤ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਕੰਪਲੈਕਸ ਪੂਰੀ ਤਰ੍ਹਾਂ ਸਾਫ਼ ਹੈ ਅਤੇ ਇਸ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਕਿਹਾ, ‘‘ਹਾਲ ਹੀ ’ਚ ਮੌਨਸੂਨੀ ਮੀਂਹ ਦੌਰਾਨ ਕਰਤਾਰਪੁਰ ਸਾਹਿਬ ਹੜ੍ਹ ਨਾਲ ਪ੍ਰਭਾਵਿਤ ਹੋਇਆ ਸੀ, ਪਰ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੈ।’’

ਦੱਸਣਯੋਗ ਹੈ ਕਿ ਪੰਜਾਬ ਜੋ ਕਿ ਪਾਕਿਸਤਾਨ ਦਾ ਸਭ ਵੱਡਾ ਸੂਬਾ ਹੈ, ਵਿੱਚ ਅਗਸਤ ਮਹੀਨੇ ਦੇ ਆਖਰ ’ਚ ਭਾਰੀ ਹੜ੍ਹ ਆਏ ਸਨ, ਜਿਸ ਕਾਰਨ ਵੱਡੇ ਪੈਮਾਨੇ ’ਤੇ ਤਬਾਹੀ ਹੋਈ ਸੀ। ਗੁਰਦੁਆਰਾ ਸਾਹਿਬ ਕੰਪਲੈਕਸ ’ਚ ਪਾਣੀ ਭਰ ਗਿਆ ਸੀ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਤੇ ਸੇਵਾਦਾਰ ਪਹਿਲੀ ਮੰਜ਼ਿਲ ’ਤੇ ਸੁਰੱਖਿਅਤ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਉੱਥੋਂ ਬਾਹਰ ਕੱਢ ਲਿਆ ਗਿਆ ਸੀ।