ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ

You are currently viewing ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਸਰਕਾਰ ਵੇਲੇ ਮੰਤਰੀ ਰਹੇ ਹਰਮੇਲ ਸਿੰਘ ਟੌਹੜਾ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦਾ ਸਸਕਾਰ 23 ਸਤੰਬਰ ਨੂੰ ਸਵੇਰੇ 11 ਵਜੇ ਪਿੰਡ ਟੌਹੜਾ ਵਿਖੇ ਹੋਵੇਗਾ। ਹਰਮੇਲ ਸਿੰਘ ਟੌਹੜਾ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉੱਤੋਂ ਹਲਕਾ ਡਕਾਲਾ ਤੋਂ ਚੋਣ ਲੜੇ ਸਨ। ਸ੍ਰੀ ਟੌਹੜਾ ਨੇ ਕਾਂਗਰਸ ਦੇ ਦਿੱਗਜ਼ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਨੂੰ ਹਰਾਇਆ ਸੀ ਜਿਸ ਤੋਂ ਬਾਅਦ ਉਹ ਪ੍ਰਕਾਸ਼ ਸਿੰਘ ਬਾਦਲ ਵਜ਼ਾਰਤ ਸਮੇਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣੇ ਸਨ। ਹਰਮੇਲ ਸਿੰਘ ਟੌਹੜਾ ਨੇ ਇਥੋਂ ਬਹੁਤ ਵਾਰ ਚੋਣਾਂ ਲੜੀਆਂ ਪਰ ਉਹ ਮੁੜ ਸਫਲ ਨਾ ਹੋ ਸਕੇ। ਹਰਮੇਲ ਸਿੰਘ ਟੌਹੜਾ ਦੀ ਪਤਨੀ ਕੁਲਦੀਪ ਕੌਰ ਟੌਹੜਾ ਵੀ ਸਨੌਰ ਤੋਂ ਐਸਜੀਪੀਸੀ ਮੈਂਬਰ ਹਨ। ਬੀਬੀ ਟੌਹੜਾ ਵੀ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਹਰਮੇਲ ਸਿੰਘ ਟੌਹੜਾ ਦੇ ਵੱਡੇ ਪੁੱਤਰ ਹਰਿੰਦਰਪਾਲ ਸਿੰਘ ਟੌਹੜਾ ਪਟਿਆਲਾ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਛੋਟੇ ਪੁੱਤਰ ਕਰਮਵੀਰ ਸਿੰਘ ਟੌਹੜਾ ਭਾਜਪਾ ਦੇ ਸੁਬਾਈ ਆਗੂ ਹਨ। ਹਰਮੇਲ ਸਿੰਘ ਟੌਹੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ।