ਰਾਤ ਦਾ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 3.5 ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰ ਅਤੇ ਸ਼ਾਮ ਦੀ ਠੰਢ ਵਧ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਸ਼ਿਮਲਾ ਨਾਲੋਂ ਵੀ ਹੇਠਾਂ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਯੈਲੋ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਦਾ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਕੇ ਆਮ ਦੇ ਨੇੜੇ ਪਹੁੰਚ ਗਿਆ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਇਸ ਸਮੇਂ ਹਰਿਆਣਾ ਉੱਤੇ ਛਾਈ ਹੋਈ ਹੈ, ਅਤੇ ਇਸ ਦੇ ਪ੍ਰਭਾਵ ਮਹਿਸੂਸ ਕੀਤੇ ਜਾ ਰਹੇ ਹਨ। ਗੁਆਂਢੀ ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ ਵੀ ਤਾਪਮਾਨ ਵਿਚ ਗਿਰਾਵਟ ਆਈ ਹੈ। ਅੱਜ ਹੁਸ਼ਿਆਰਪੁਰ, ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਸਾਹਿਬ , ਫਾਜ਼ਿਲਕਾ, ਬਠਿੰਡਾ, ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹੇਗਾ। 2 ਦਸੰਬਰ ਤਕ ਖੁਸ਼ਕ ਮੌਸਮ ਦੀ ਉਮੀਦ ਹੈ। ਹਾਲਾਂਕਿ, ਵਿਭਾਗ ਦੇ ਮਾਹਰਾਂ ਅਨੁਸਾਰ, ਅਗਲੇ ਹਫ਼ਤੇ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਤਾਪਮਾਨ ਸਬੰਧੀ ਪਿਛਲੇ 24 ਘੰਟਿਆਂ ਵਿਚ ਪੰਜਾਬ ਵਿਚ ਔਸਤ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ। ਮਾਨਸਾ ਜ਼ਿਲ੍ਹੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 27.7ੁ, ਰੋਪੜ ਅਤੇ ਮੋਹਾਲੀ ਵਿਚ 26.7, ਬਠਿੰਡਾ ਵਿਚ 27.1, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ 25.4, ਲੁਧਿਆਣਾ ਵਿਚ 24.2 ਦਰਜ ਕੀਤਾ ਗਿਆ। ਰਾਤ ਦਾ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 3.5 ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਮਾੜੀ ਹੈ। ਭਾਵੇਂ ਝੋਨੇ ਵਾਢੀ ਦਾ ਸੀਜ਼ਨ ਲਗਭਗ ਖ਼ਤਮ ਹੋ ਗਿਆ ਹੈ, ਪਰ 1Q9 ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ। ਸਵੇਰੇ 6 ਵਜੇ ਅੰਮ੍ਰਿਤਸਰ ਦਾ 1Q9 94, ਬਠਿੰਡਾ ਦਾ 1Q9 76, ਜਲੰਧਰ ਦਾ 1Q9 180, ਖੰਨਾ ਦਾ 1Q9 115, ਲੁਧਿਆਣਾ ਦਾ 1Q9 120, ਮੰਡੀ ਗੋਬਿੰਦਗੜ੍ਹ ਦਾ 1Q9 239, ਪਟਿਆਲਾ ਦਾ 1Q9 105 ਅਤੇ ਰੂਪਨਗਰ ਦਾ 1Q9 63 ਦਰਜ ਕੀਤਾ ਗਿਆ।


















